Capt. Amarinder Singh seeks status report on stranded Punjabi youths in Iraq

Capt. Amarinder Singh seeks status report on stranded Punjabi youths in Iraq

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਅੰਮ੍ਰਿਤਸਰ ਤੋਂ ਸਾਂਸਦ ਕੈਪਟਨ ਅਮਰਿੰਦਰ ਸਿੰਘ ਨੇ ਇਰਾਕ ਚ ਫਸੇ 40 ਪੰਜਾਬੀ ਨੌਜਵਾਨਾਂ ਦੀ ਸੁਰੱਖਿਆ ਸੰਬੰਧੀ ਕੇਂਦਰ ਤੋਂ ਸਟੇਟਸ ਰਿਪੋਰਟ ਮੰਗੀ ਹੈ.... ਉਨਾਂ ਕਿਹਾ ਕਿ ਇਰਾਕ ਚ ਫਸੇ ਪੰਜਾਬੀ ਨੌਜਵਾਨਾਂ ਦੇ ਪਰਿਵਾਰ ਉਨਾਂ ਦੀ ਉਡੀਕ ਚ ਨੇ.... ਇਸ ਲਈ ਕੇਂਦਰ ਸਰਕਾਰ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਉਨਾਂ ਪੰਜਾਬੀ ਨੌਜਵਾਨਾਂ ਦਾ ਹਾਲ ਜਾਣਨ ਤੇ ਉਨਾਂ ਦੇ ਪਰਿਵਾਰ ਨੂੰ ਇਤਲਾਹ ਦੇਣ..... ਕੈਪਟਨ ਅਮਰਿੰਦਰ ਸਿੰਘ ਨੇ ਇਸ ਸੰਬੰਧੀ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਵੀ ਕਰੜੇ ਹੱਥੀਂ ਲਿਆ ਹੈ... ਉਨਾਂ ਕਿਹਾ ਕਿ ਬਾਦਲ ਨੇ ਪੀੜਤ ਪਰਿਵਾਰਾਂ ਨਾਲ ਵਾਅਦਾ ਕੀਤਾ ਸ , ਕਿ ਉਹ ਹਰ ਮਹੀਨੇ ਉਨਾਂ ਨੂੰ 20 ਹਜ਼ਾਰ ਦੀ ਮਾਲੀ ਮਦਦ ਦੇਣਗੇ... ਜੋ ਕਿ ਅਜੇ ਤੱਕ ਪੂਰਾ ਨਹੀਂ ਹੋਇਆ.... ਪੀੜਤ ਪਰਿਵਾਰਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਨੇ ਹੁਣ ਉਨਾਂ ਦੀ ਸਾਰ ਲੈਣੀ ਵੀ ਬੰਦ ਕਰ ਦਿੱਤੀ ਹੈ... ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਲੋਕ ਸਭਾ ਚ ਵੀ ਇਸ ਮੁੱਦੇ ਨੂੰ ਚੁੱਕਣਗੇ.....